ਅੱਜ, ਡੀ.ਜੀ.ਪੀ. ਪੰਜਾਬ ਵੱਲੋਂ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦਾ ਜਾਇਜ਼ਾ ਲੈਣ ਲਈ ਰਾਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਆਈਜੀ/ਡੀਆਈਜੀ/ਸੀਪੀ/ਐਸਐਸਪੀਜ਼, ਸਾਰੇ ਸਬ-ਡਵੀਜ਼ਨਲ ਡੀਐਸਪੀਜ਼ ਅਤੇ ਸਾਰੇ ਐਸਐਚਓਜ਼ ਨਾਲ ਵੀਡੀਓ ਕਾਨਫਰੰਸ ਰਾਹੀਂ ਰਾਜ ਪੱਧਰੀ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗ ਕੀਤੀ ਗਈ ਅਤੇ ਰਾਜ ਵਿੱਚ ਪਰਾਲੀ ਜਲਾਉਣ ਸੰਬੰਧਿਤ ਮਾਮਲਿਆਂ ਤੇ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਗੱਲ ਬਾਤ ਕੀਤੀ।

